ਜਲੰਧਰ 'ਚ ਮਿਲਿਆ ਐਸ.ਪੀ.ਐਸ. ਓਬਰਾਏ ਨੂੰ ਸ਼੍ਰੋਮਣੀ ਸਿੱਖ ਪੁਰਸਕਾਰ-2013 |
Friday, 15 March 2013 | |
ਜਲੰਧਰ/ਬਿਊਰੋ ਨਿਊਜ਼ ਸਥਾਨਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼ਬਦ ਮਹਿਮਾ ਸਮਾਜ ਸੇਵੀ ਸੰਸਥਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਮੁੱਖ ਸਮਾਜ ਸੇਵਕ ਐਸ.ਪੀ.ਐਸ. ਓਬਰਾਏ ਜਿਨ੍ਹਾਂ ਨੇ ਡੁਬਈ ਵਿਚ ਫਾਂਸੀ ਦਾ ਸਾਹਮਣਾ ਕਰ ਰਹੇ 17 ਭਾਰਤੀ ਨੌਜਵਾਨਾਂ ਨੂੰ ਛੁਡਾਉਣ ਵਿਚ ਅਹਿਮ ਸਹਿਯੋਗ ਦਿੱਤਾ, ਸਮਾਗਮ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਸਿੱਖ ਪੁਰਸਕਾਰ-2013 ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਜ਼ਰੂਰੀ ਰੁਝੇਵੇਂ ਹੋਣ ਕਰਕੇ ਇਸ ਸਮਾਗਮ ਵਿਚ ਪਹੁੰਚ ਨਹੀਂ ਸਕੇ। ਉਨ੍ਹਾਂ ਦੀ ਥਾਂ ਸ਼੍ਰੋਮਣੀ ਸਿੱਖ ਪੁਰਸਕਾਰ-2013 ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ ਨੂੰ ਦਿੱਤਾ ਗਿਆ। ਸਮਾਗਮ ਵਿਚ ਭਾਰੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਬਿ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਐਸ.ਪੀ.ਐਸ. ਓਬਰਾਏ ਨੂੰ ਸ਼੍ਰੋਮਣੀ ਸਿੱਖ ਪੁਰਸਕਾਰ-2013 ਉਨ੍ਹਾਂ ਵਲੋਂ ਨਿਭਾਈ ਗਈ ਸੇਵਾ ਨੂੰ ਮੁੱਖ ਰੱਖ ਕੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਕੀਤੀ ਸੇਵਾ ਕਾਰਨ ਅੱਜ ਦੇਸ਼-ਵਿਦੇਸ਼ ਵਿਚ ਸਿੱਖ ਪੰਥ ਦਾ ਨਾਂ ਉੱਚਾ ਹੋਇਆ ਹੈ। ================================== |
No comments:
Post a Comment